ਸੂਬੇ ਦੇ ਬੇਰੁਜ਼ਗਾਰਾਂ ਨੂੰ 'ਆਪ' ਦੀ ਸਰਕਾਰ ਨੇ ਰੁਜ਼ਗਾਰ ਦਿੱਤਾ - ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ
ਤਪਾ ਮੰਡੀ (ਬਰਨਾਲਾ), 1 ਦਸੰਬਰ (ਵਿਜੇ ਸ਼ਰਮਾ)-ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਦੇ ਬੇਰੁਜ਼ਗਾਰਾਂ ਨੂੰ ਰੁਜ਼ਗਾਰ ਦਿੱਤਾ ਹੈ ਤਾਂ ਜੋ ਸੂਬੇ ਅੰਦਰੋਂ ਬੇਰੁਜ਼ਗਾਰੀ ਦਾ ਖਾਤਮਾ ਹੋ ਸਕੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਤਰੁਣਪ੍ਰੀਤ ਸਿੰਘ ਸੌਦ ਨੇ ਮੋਹਿਤ ਸਿੰਗਲਾ ਦੇ ਗ੍ਰਹਿ ਵਿਖੇ ਪਹੁੰਚਣ ਉਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹੋਇਆਂ ਕੀਤਾ ਤੇ ਕਿਹਾ ਕਿ ਪੰਜਾਬ ਵਿਚ ਹੋਈਆਂ ਜ਼ਿਮਨੀ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਤਿੰਨ ਉਮੀਦਵਾਰਾਂ ਨੇ ਸ਼ਾਨਦਾਰ ਜਿੱਤ ਪ੍ਰਾਪਤ ਕੀਤੀ ਹੈ। ਇਸੇ ਤਰ੍ਹਾਂ ਹੀ ਆਉਣ ਵਾਲੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਹੂੰਝਾ ਫੇਰ ਜਿੱਤ ਪ੍ਰਾਪਤ ਕੀਤੀ ਜਾਵੇਗੀ ਕਿਉਂਕਿ ਸੂਬੇ ਦੇ ਲੋਕ ਦੂਜੀਆਂ ਪਾਰਟੀਆਂ ਦੇ ਝੂਠੇ ਵਾਅਦਿਆਂ ਤੋਂ ਅੱਕ ਚੁੱਕੇ ਹਨ।