JALANDHAR WEATHER

ਕਰੰਟ ਲੱਗਣ ਕਾਰਨ ਕਿਸਾਨ ਦੀ ਮੌਤ

ਸੁਨਾਮ, ਊਧਮ ਸਿੰਘ ਵਾਲਾ/ਸੰਗਰੂਰ, 1 ਦਸੰਬਰ (ਸਰਬਜੀਤ ਸਿੰਘ ਧਾਲੀਵਾਲ)-ਨੇੜਲੇ ਪਿੰਡ ਚੀਮਾ ਦੇ ਇਕ ਕਿਸਾਨ ਦੀ ਖੇਤ 'ਚ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋਣ ਦੀ ਖਬਰ ਹੈ। ਸਥਾਨਕ ਸਿਵਲ ਹਸਪਤਾਲ ਵਿਖੇ ਮ੍ਰਿਤਕ ਕਿਸਾਨ ਦੇ ਪੋਸਟਮਾਰਟਮ ਸਮੇਂ ਪੁਲਿਸ ਥਾਣਾ ਚੀਮਾ ਦੇ ਹੌਲਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਨਾਇਬ ਸਿੰਘ (40) ਪੁੱਤਰ ਨਾਜਰ ਸਿੰਘ ਵਾਸੀ ਚੀਮਾ ਜੋ ਕਿ ਇਕ ਛੋਟਾ ਕਿਸਾਨ ਸੀ ਅਤੇ ਸਿਰਫ ਸਵਾ ਕੁ ਏਕੜ ਜ਼ਮੀਨ 'ਤੇ ਖੇਤੀ ਕਰਨ ਦੇ ਨਾਲ-ਨਾਲ ਬਿਜਲੀ ਦੇ ਮਕੈਨਿਕ ਵਜੋਂ ਕੰਮ ਕਰਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਦਾ ਸੀ। ਬੀਤੀ ਸ਼ਾਮ ਉਹ ਆਪਣੇ ਖੇਤ ਬਰਸੀਨ ਨੂੰ ਪਾਣੀ ਲਾਉਣ ਗਿਆ ਅਤੇ ਟਿਊਬਵੈੱਲ ਚਲਾਉਣ ਸਮੇਂ ਅਚਾਨਕ ਉਸ ਨੂੰ ਬਿਜਲੀ ਦਾ ਕਰੰਟ ਲੱਗ ਗਿਆ। ਪਰਿਵਾਰਕ ਮੈਂਬਰਾਂ ਵਲੋਂ ਉਸ ਦੇ ਘਰ ਨਾ ਆਉਣ 'ਤੇ ਪਤਾ ਕੀਤਾ ਤਾਂ ਉਹ ਟਿਊਬਵੈੱਲ ਦੇ ਕੋਠੇ 'ਚ ਬੇਸੁੱਧ ਹੋਇਆ ਪਿਆ ਸੀ ਅਤੇ ਇਲਾਜ ਲਈ ਹਸਪਤਾਲ ਲਿਜਾਣ ਸਮੇਂ ਰਸਤੇ 'ਚ ਹੀ ਦਮ ਤੋੜ ਗਿਆ। ਉਨ੍ਹਾਂ ਕਿਹਾ ਕਿ ਪੁਲਿਸ ਵਲੋਂ ਮ੍ਰਿਤਕ ਦੀ ਪਤਨੀ ਗੁਰਜੀਤ ਕੌਰ ਦੇ ਬਿਆਨਾਂ 'ਤੇ ਬੀ. ਐਨ. ਐਸ. ਐਸ. ਦੀ ਧਾਰਾ 194 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਹੈ ਅਤੇ ਪੋਸਟਮਾਰਟਮ ਉਪਰੰਤ ਮ੍ਰਿਤਕ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ