ਨਵੀਂ ਦਿੱਲੀ : 40 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
ਨਵੀਂ ਦਿੱਲੀ, 1 ਦਸੰਬਰ-ਰੋਹਿਣੀ ਜ਼ਿਲ੍ਹੇ ਦੇ ਪ੍ਰਸ਼ਾਂਤ ਵਿਹਾਰ ਇਲਾਕੇ ਵਿਚ 40 ਸਾਲਾ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਡਲਿਵਰੀ ਬੁਆਏ ਦਾ ਕੰਮ ਕਰਦਾ ਸੀ। ਕਤਲ ਦੇ ਕਾਰਨਾਂ ਜਾਂ ਹਥਿਆਰਾਂ ਬਾਰੇ ਕੋਈ ਜਾਣਕਾਰੀ ਨਹੀਂ ਮਿਲੀ ਹੈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।