ਰਵਨੀਤ ਸਿੰਘ ਬਿੱਟੂ ਵਲੋਂ ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ਦਾ ਦੌਰਾ
ਜਲੰਧਰ, 1 ਦਸੰਬਰ-ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਲੰਧਰ ਛਾਉਣੀ ਦੇ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਕਤ ਰੇਲਵੇ ਸਟੇਸ਼ਨ ਤਕਰੀਬਨ 85 ਫੀਸਦੀ ਕੰਪਲੀਟ ਹੋ ਗਿਆ ਹੈ ਤੇ ਇਸ ਦਾ ਕੰਮ ਅਗਲੇ ਸਾਲ ਦੇ ਮਾਰਚ ਤਕ ਪੂਰਾ ਹੋ ਜਾਵੇਗਾ। ਜਲੰਧਰ ਸਿਟੀ ਦਾ ਰੇਲਵੇ ਸਟੇਸ਼ਨ ਇਸ ਤੋਂ ਵੀ ਵੱਡਾ ਹੋਵੇਗਾ।