JALANDHAR WEATHER

ਨਿਰਮਾਣ ਅਧੀਨ ਸੁਰੰਗ ਦਾ ਹਿੱਸਾ ਡਿੱਗਣ ਕਾਰਨ ਮਜ਼ਦੂਰ ਦੀ ਮੌਤ, 3 ਜ਼ਖਮੀ

ਕੋਟਾ (ਰਾਜਸਥਾਨ), 1 ਦਸੰਬਰ-ਦਿੱਲੀ-ਮੁੰਬਈ ਐਕਸਪ੍ਰੈਸ ਵੇਅ 'ਤੇ ਇਕ ਨਿਰਮਾਣ ਅਧੀਨ ਸੁਰੰਗ ਦਾ ਇਕ ਹਿੱਸਾ ਡਿੱਗਣ ਕਾਰਨ ਇਕ ਮਜ਼ਦੂਰ ਦੀ ਮੌਤ ਹੋ ਗਈ ਅਤੇ ਤਿੰਨ ਜ਼ਖਮੀ ਹੋ ਗਏ। ਕੋਟਾ ਦਿਹਾਤੀ ਦੇ ਪੁਲਿਸ ਸੁਪਰਡੈਂਟ ਸੁਜੀਤ ਸ਼ੰਕਰ ਨੇ ਦੱਸਿਆ ਕਿ ਸੁਰੰਗ ਦਾ ਇਕ ਹਿੱਸਾ, ਜੋ ਕਿ ਦਿੱਲੀ-ਮੁੰਬਈ ਐਕਸਪ੍ਰੈਸ ਵੇਅ ਦਾ ਹਿੱਸਾ ਹੈ, ਰਾਮਗੰਜ ਮੰਡੀ ਦੇ ਮੋਦਕ ਖੇਤਰ ਵਿਚ ਡਿੱਗ ਗਿਆ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਤੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਮੌਕੇ 'ਤੇ ਪਹੁੰਚ ਗਏ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ