ਕਾਰ ਦੀ ਟੱਕਰ 'ਚ ਪਤੀ-ਪਤਨੀ ਦੀ ਮੌਤ, 4 ਜ਼ਖ਼ਮੀ
ਹੈਦਰਾਬਾਦ, 1 ਦਸੰਬਰ-ਸ਼ਰਾਬੀ ਡਰਾਈਵਰ ਵਲੋਂ ਵੱਖ-ਵੱਖ ਦੋਪਹੀਆ ਵਾਹਨਾਂ ਨੂੰ ਟੱਕਰ ਮਾਰਨ ਕਾਰਨ ਜੋੜੇ ਦੀ ਮੌਤ ਹੋ ਗਈ ਅਤੇ 4 ਹੋਰ ਜ਼ਖ਼ਮੀ ਹੋ ਗਏ। ਪੁਲਿਸ ਨੇ ਦੱਸਿਆ ਕਿ ਜੋੜੇ ਨੂੰ ਹਸਪਤਾਲ ਦੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ ਜਦਕਿ ਬਾਕੀਆਂ ਦਾ ਇਲਾਜ ਚੱਲ ਰਿਹਾ ਹੈ।