ਅੱਜ ਲੋਕ ਸਭਾ ਵਿਚ ਬੈਂਕਿੰਗ ਕਾਨੂੰਨ ਸੋਧ ਬਿੱਲ ਪੇਸ਼ ਕਰ ਸਕਦੇ ਹਨ ਵਿੱਤ ਮੰਤਰੀ
ਨਵੀਂ ਦਿੱਲੀ, 2 ਦਸੰਬਰ- ਸੰਸਦ ਦੇ ਸਰਦ ਰੁੱਤ ਇਜਲਾਸ ਦਾ ਅੱਜ ਪੰਜਵਾਂ ਦਿਨ ਹੈ। ਵਿੱਤ ਮੰਤਰੀ ਸੀਤਾਰਮਨ ਅੱਜ ਲੋਕ ਸਭਾ ਵਿਚ ਬੈਂਕਿੰਗ ਕਾਨੂੰਨ ਸੋਧ ਬਿੱਲ ਪੇਸ਼ ਕਰ ਸਕਦੇ ਹਨ। ਇਸ ਤੋਂ ਪਹਿਲਾਂ 29 ਨਵੰਬਰ ਨੂੰ ਸੈਸ਼ਨ ਦੇ ਚੌਥੇ ਦਿਨ ਵਿਰੋਧੀ ਧਿਰ ਨੇ ਲੋਕ ਸਭਾ ਅਤੇ ਰਾਜ ਸਭਾ ਵਿਚ ਅਡਾਨੀ ਅਤੇ ਸੰਭਲ ਦਾ ਮੁੱਦਾ ਚੁੱਕਿਆ ਸੀ। ਸਦਨ ਦੀ ਕਾਰਵਾਈ ਦੌਰਾਨ ਵਿਰੋਧੀ ਧਿਰ ਦੇ ਸੰਸਦ ਮੈਂਬਰ ਲਗਾਤਾਰ ਹੰਗਾਮਾ ਕਰਦੇ ਰਹੇ। ਸਪੀਕਰ ਨੇ ਉਨ੍ਹਾਂ ਨੂੰ ਬਿਠਾਉਣ ਦੀ ਕਈ ਵਾਰ ਕੋਸ਼ਿਸ਼ ਕੀਤੀ ਪਰ ਵਿਰੋਧੀ ਧਿਰ ਸ਼ਾਂਤ ਨਹੀਂ ਹੋਈ। ਜਿਸ ਤੋਂ ਬਾਅਦ ਸੰਸਦ ਦੇ ਦੋਵਾਂ ਸਦਨਾਂ ਦੀ ਕਾਰਵਾਈ ਮੁਅੱਤਲ ਕਰ ਦਿੱਤੀ ਗਈ ਸੀ।