JALANDHAR WEATHER

ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ ਰਾਜ ਕੁੰਦਰਾ

ਮਹਾਰਾਸ਼ਟਰ, 2 ਦਸੰਬਰ- ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਅੱਜ ਈ.ਡੀ. ਸਾਹਮਣੇ ਪੇਸ਼ ਹੋਣਗੇ। ਈ.ਡੀ. ਵਲੋਂ ਰਾਜ ਕੁੰਦਰਾ ਤੋਂ ਮਨੀ ਲਾਂਡਰਿੰਗ ਮਾਮਲੇ ’ਚ ਪੁੱਛਗਿੱਛ ਕੀਤੀ ਜਾਵੇਗੀ। ਦੱਸ ਦੇਈਏ ਕਿ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਸਾਲ 2021 ਦੇ ਅਸ਼ਲੀਲ ਪ੍ਰੋਡਕਸ਼ਨ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿਚ ਮੁੱਖ ਸ਼ੱਕੀ ਹਨ। ਉਸ ਨੂੰ ਮੁੰਬਈ ਕ੍ਰਾਈਮ ਬ੍ਰਾਂਚ ਨੇ ਭਾਰਤੀ ਦੰਡਾਵਲੀ ਅਤੇ ਸੂਚਨਾ ਤਕਨਾਲੋਜੀ ਐਕਟ ਦੀਆਂ ਕਈ ਧਾਰਾਵਾਂ ਤਹਿਤ ਗ੍ਰਿਫ਼ਤਾਰ ਕੀਤਾ ਸੀ, ਪਰ ਬਾਅਦ ਵਿਚ ਜ਼ਮਾਨਤ ’ਤੇ ਰਿਹਾਅ ਕਰ ਦਿੱਤਾ ਗਿਆ ਸੀ। ਈ.ਡੀ. ਵਲੋਂ ਰਾਜ ਕੁੰਦਰਾ ਨੂੰ ਸੰਮਨ ਜਾਰੀ ਕੀਤਾ ਗਿਆ ਸੀ। ਇਸ ਦੇ ਨਾਲ ਹੀ ਪਿਛਲੇ ਦਿਨੀਂ ਈ.ਡੀ. ਨੇ ਸ਼ਿਲਪਾ ਸ਼ੈੱਟੀ ਦੇ ਘਰ ਵੀ ਛਾਪੇਮਾਰੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ