ਆਤਿਸ਼ੀ ਦੇ ਖਿਲਾਫ਼ ਮਾਣਹਾਨੀ ਮਾਮਲੇ ਵਿਚ ਅੱਜ ਹੋਵੇਗੀ ਸੁਣਵਾਈ
ਨਵੀਂ ਦਿੱਲੀ, 2 ਦਸੰਬਰ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਦੇ ਖਿਲਾਫ਼ ਮਾਣਹਾਨੀ ਦੇ ਮਾਮਲੇ ਦੀ ਸੁਣਵਾਈ ਅੱਜ ਹੋਵੇਗੀ। ਇਸ ਮਾਮਲੇ ਦੀ ਸੁਣਵਾਈ ਦਿੱਲੀ ਦੀ ਸੈਸ਼ਨ ਕੋਰਟ ’ਚ ਹੋਵੇਗੀ। ਆਤਿਸ਼ੀ ’ਤੇ ਭਾਜਪਾ ਨੇਤਾ ਪ੍ਰਵੀਨ ਸ਼ੰਕਰ ਕਪੂਰ ਨੇ ਮਾਣਹਾਨੀ ਦਾ ਦੋਸ਼ ਲਗਾਇਆ ਸੀ, ਜਿਸ ’ਚ ਕਿਹਾ ਗਿਆ ਸੀ ਕਿ ਅਰਵਿੰਦ ਕੇਜਰੀਵਾਲ ਅਤੇ ਆਤਿਸ਼ੀ ਨੇ ‘ਆਪ’ ਨੇਤਾਵਾਂ ਨੂੰ ਭਾਜਪਾ ’ਚ ਸ਼ਾਮਿਲ ਹੋਣ ਲਈ ਪੈਸੇ ਦੀ ਪੇਸ਼ਕਸ਼ ਕਰਨ ਦਾ ਦੋਸ਼ ਲਗਾਇਆ ਹੈ। ਜਿਸ ਕਾਰਨ ਉਨ੍ਹਾਂ ਦੇ ਸਨਮਾਨ ਨੂੰ ਠੇਸ ਪਹੁੰਚੀ ਹੈ। ਮੈਜਿਸਟ੍ਰੇਟ ਅਦਾਲਤ ਨੇ ਇਸ ਮਾਮਲੇ ਵਿਚ ਆਤਿਸ਼ੀ ਨੂੰ 28 ਮਈ ਨੂੰ ਸੰਮਨ ਜਾਰੀ ਕਰਕੇ ਪੇਸ਼ ਹੋਣ ਦਾ ਹੁਕਮ ਦਿੱਤਾ ਸੀ। ਹਾਲਾਂਕਿ ਅਦਾਲਤ ਨੇ ਕੇਜਰੀਵਾਲ ਨੂੰ ਮਾਮਲੇ ’ਚ ਦੋਸ਼ੀ ਵਜੋਂ ਤਲਬ ਨਹੀਂ ਕੀਤਾ ਸੀ।