ਪੰਜਾਬ ਉਪ ਚੋਣਾਂ ਜਿੱਤਣ ਵਾਲੇ ਵਿਧਾਇਕ ਅੱਜ ਚੁੱਕਣਗੇ ਸਹੁੰ
ਚੰਡੀਗੜ੍ਹ, 2 ਦਸੰਬਰ- ਪੰਜਾਬ ’ਚ ਵਿਧਾਨ ਸਭਾ ਉਪ ਚੋਣਾਂ ਜਿੱਤਣ ਵਾਲੇ ਚਾਰ ਵਿਧਾਇਕਾਂ ’ਚੋਂ ਤਿੰਨ ਅੱਜ ਚੁੱਕਣਗੇ ਸਹੁੰ, ਇਹ ਤਿੰਨੇ ਵਿਧਾਇਕ ਆਮ ਆਦਮੀ ਪਾਰਟੀ (ਆਪ) ਦੇ ਹਨ। ਇਨ੍ਹਾਂ ਵਿਚ ਹਰਦੀਪ ਸਿੰਘ ਡਿੰਪੀ ਢਿੱਲੋਂ, ਇੰਸ਼ਾਕ ਚੱਬੇਵਾਲ ਅਤੇ ਗੁਰਦੀਪ ਰੰਧਾਵਾ ਸ਼ਾਮਿਲ ਹਨ। ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਵਿਧਾਇਕਾਂ ਨੂੰ ਸਹੁੰ ਚੁਕਾਉਣਗੇ। ਜਦਕਿ ਬਰਨਾਲਾ ਤੋਂ ਚੋਣ ਜਿੱਤਣ ਵਾਲੇ ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਕਾਲਾ ਢਿੱਲੋਂ 4 ਦਸੰਬਰ ਨੂੰ ਸਹੁੰ ਚੁੱਕਣਗੇ। ਉਨ੍ਹਾਂ ਇਸ ਸੰਬੰਧੀ ਵਿਧਾਨ ਸਭਾ ਨੂੰ ਸੂਚਿਤ ਕਰ ਦਿੱਤਾ ਹੈ।