ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਬੀਬੀ ਜਗੀਰ ਕੌਰ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ, ਰੇਸ਼ਮ ਸਿੰਘ, ਹਰਮਿੰਦਰ ਸਿੰਘ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਲਈ ਬੀਬੀ ਜਗੀਰ ਕੌਰ ਪੁੱਜੇ। ਇਸ ਮੌਕੇ ਸਾਬਕਾ ਪ੍ਰਧਾਨ ਸ਼੍ਰੋਮਣੀ ਕਮੇਟੀ ਅਤੇ ਸਾਬਕਾ ਕੈਬਿਨਟ ਮੰਤਰੀ ਪੰਜਾਬ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਸੰਸਾਰ ਭਰ ਵਿਚ ਵਸਦੇ ਸਿੱਖਾਂ ਲਈ ਮਹਾਨ ਧਾਰਮਿਕ ਸੰਸਥਾ ਹੈ ਤੇ ਉਥੋਂ ਸਿੰਘ ਸਾਹਿਬ ਵਲੋਂ ਅਕਾਲੀ ਦਲ ਦੀ ਸਰਕਾਰ ਵੇਲੇ ਹੋਈਆਂ ਭੁੱਲਾਂ ਗਲਤੀਆਂ ਲਈ ਜੋ ਵੀ ਅੱਜ ਆਦੇਸ਼ ਹੋਵੇਗਾ ਉਸ ਨੂੰ ਖਿੜੇ ਮੱਥੇ ਪ੍ਰਵਾਨ ਕਰਨਗੇ।