ਸ੍ਰੀ ਅਕਾਲ ਤਖ਼ਤ ਸਾਹਿਬ ਲਈ ਰਵਾਨਾ ਹੋਏ ਜਥੇਦਾਰ ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 2 ਦਸੰਬਰ- ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਕਾਲੀ ਦਲ ਮਾਮਲੇ ਵਿਚ ਫੈਸਲਾ ਸੁਣਾਉਣ ਲਈ ਜਥੇਦਾਰ ਗਿਆਨੀ ਰਘਬੀਰ ਸਿੰਘ, ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਸ੍ਰੀ ਅਕਾਲ ਤਖਤ ਸਾਹਿਬ ਵੱਲ ਰਵਾਨਾ ਹੋਏ। ਜਾਣਕਾਰੀ ਅਨੁਸਾਰ ਇਸ ਤੋਂ ਪਹਿਲਾਂ ਪੰਜ ਸਿੰਘ ਸਾਹਿਬਾਨ ਵਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਰਿਹਾਇਸ਼ ਵਿਖੇ ਕੁਝ ਸਮਾਂ ਵਿਚਾਰ ਵਟਾਂਦਰਾ ਵੀ ਕੀਤਾ ਗਿਆ ਸੀ।