ਵੀਲ੍ਹ ਚੇਅਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਪੁੱਜੇ ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋਣ ਲਈ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੀ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜੇ ਗਏ ਹਨ। ਪਿਛਲੇ ਦਿਨੀਂ ਅਕਾਲ ਤਖਤ ਸਕੱਤਰੇਤ ਵਿਖੇ ਉਨ੍ਹਾਂ ਦੇ ਪੈਰ ’ਤੇ ਸੱਟ ਲੱਗਣ ਕਾਰਨ ਸੁਖਬੀਰ ਸਿੰਘ ਬਾਦਲ ਅੱਜ ਵੀਲ ਚੇਅਰ ’ਤੇ ਪੇਸ਼ ਹੋਣ ਲਈ ਆਏ ਹਨ।