ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਜਾਂਦੇ ਭਾਜਪਾ ਆਗੂ ਪੁਲਿਸ ਨੇ ਫੜ ਭੇਜੇ ਥਾਣੇ
ਚੰਡੀਗੜ੍ਹ, 2 ਦਸੰਬਰ (ਤਰਵਿੰਦਰ ਸਿੰਘ ਬੈਨੀਪਾਲ)- ਸ਼ਹੀਦ-ਏ-ਆਜ਼ਮ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਸ਼ਹੀਦ ਭਗਤ ਸਿੰਘ ਦੇ ਬੁੱਤ ਦੇ ਉਦਘਾਟਨ ਨੂੰ ਲੈ ਕੇ ਭਾਜਪਾ ਵਲੋਂ ਪੰਜਾਬ ਦੀ ਆਪ ਸਰਕਾਰ ਨੂੰ ਬੁੱਤ ਦਾ ਉਦਘਾਟਨ ਕਰਨ ਦਾ ਲਈ ਦਿੱਤਾ 72 ਘੰਟਿਆਂ ਦਾ ਅਲਟੀਮੇਟਮ ਦਾ ਸਮਾਂ ਪੂਰਾ ਹੋਣ ਤੋਂ ਬਾਅਦ ਅੱਜ ਭਾਜਪਾ ਵਲੋਂ ਸ਼ਹੀਦ ਭਗਤ ਸਿੰਘ ਦੇ ਬੁੱਤ ਦਾ ਉਦਘਾਟਨ ਕਰਨ ਲਈ ਜਿਉਂ ਹੀ ਭਾਜਪਾ ਵਰਕਰ ਸੀਨੀਅਰ ਆਗੂਆਂ ਦੀ ਅਗਵਾਈ ਵਿਚ ਏਅਰਪੋਰਟ ਵਲ ਵਧੇ ਤਾਂ ਉਨ੍ਹਾਂ ਨੂੰ ਪੰਜਾਬ ਪੁਲਿਸ ਵਲੋਂ ਬੈਰੀਕੇਡਿੰਗ ਕਰਕੇ ਏਅਰਪੋਰਟ ਚੌਂਕ ’ਤੇ ਰੋਕ ਲਿਆ। ਇਸ ਮੌਕੇ ਆਗੂਆਂ ਵਲੋਂ ਧੱਕਾ ਮੁੱਕੀ ਕਰਦਿਆਂ ਅੱਗੇ ਵਧਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਅਸਫ਼ਲ ਰਹੇ। ਇਸ ਮੌਕੇ ਪੁਲਿਸ ਵਲੋਂ ਭਾਜਪਾ ਦੇ ਸੀਨੀਅਰ ਆਗੂਆਂ ਨੂੰ ਫੜ ਕੇ ਬੱਸ ਵਿਚ ਬਿਠਾ ਕੇ ਥਾਣੇ ਭੇਜ ਦਿੱਤਾ ਗਿਆ ।