ਸੀਨੀਅਰ ਅਕਾਲੀ ਆਗੂਆਂ ਸੰਬੰਧੀ ਫ਼ੈਸਲਾ ਸੁਣਾਉਣ ਵਾਲਿਆਂ ’ਚ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਗ੍ਰੰਥੀ ਵੀ ਸ਼ਾਮਿਲ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਸੀਨੀਅਰ ਅਕਾਲੀ ਆਗੂਆਂ ਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਅੰਤਰਿੰਗ ਕਮੇਟੀ ਮੈਂਬਰਾਂ ਦੀ ਪੇਸ਼ੀ ਦੌਰਾਨ ਫੈਸਲਾ ਸੁਣਾਉਣ ਲਈ ਪੰਜ ਸਿੰਘ ਸਾਹਿਬਾਨ ਵਿਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਅਨੰਦਪੁਰ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਤੋਂ ਇਲਾਵਾ ਸ੍ਰੀ ਹਰਿਮੰਦਰ ਸਾਹਿਬ ਦੇ ਦੋ ਗ੍ਰੰਥੀ ਸਾਹਿਬਾਨ ਗਿਆਨੀ ਗੁਰਮਿੰਦਰ ਸਿੰਘ ਅਤੇ ਗਿਆਨੀ ਬਲਜੀਤ ਸਿੰਘ ਸ਼ਾਮਿਲ ਹਨ।