ਅਕਾਲੀ ਸਰਕਾਰ ਸਮੇਂ ਕੁਰੇਦੇ ਗਏ ਸਿੱਖਾਂ ਦੇ ਜ਼ਖ਼ਮ- ਗਿਆਨੀ ਹਰਪ੍ਰੀਤ ਸਿੰਘ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਸੀਨੀਅਰ ਅਕਾਲੀ ਆਗੂਆਂ ਤੇ ਸ਼੍ਰੋਮਣੀ ਕਮੇਟੀ ਦੇ ਤਤਕਾਲੀ ਅੰਤਰਿੰਗ ਕਮੇਟੀ ਮੈਂਬਰਾਂ ਸੰਬੰਧੀ ਫ਼ੈਸਲਾ ਸੁਣਾਉਣ ਤੋਂ ਪਹਿਲਾਂ ਸੰਬੋਧਨ ਕੀਤਾ ਗਿਆ। ਇਸ ਮੌਕੇ ਬੋਲਦੇ ਹੋਏ ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਸਿੱਖਾਂ ਦੇ ਜ਼ਖ਼ਮ ਕੁਰੇਦੇ ਗਏ ਤੇ ਅਕਾਲੀ ਸਰਕਾਰ ਤੋਂ ਮੱਲ੍ਹਮ ਦੀ ਉਮੀਦ ਸੀ। ਉਨ੍ਹਾਂ ਅੱਗੇ ਕਿਹਾ ਕਿ ਅਕਾਲੀ ਸਰਕਾਰ ਸਮੇਂ ਡੇਰਾਵਾਦ ਨੂੰ ਬੇਅਸਰ ਕੀਤਾ ਜਾ ਸਕਦਾ ਸੀ। ਉਨ੍ਹਾਂ ਅੱਗੇ ਕਿਹਾ ਕਿ ਸਾਡੇ ਨਾਲ ਅਕਾਲੀਆਂ ਵਲੋਂ ਸੰਪਰਕ ਕੀਤਾ ਗਿਆ ਪਰ ਸਾਡੇ ’ਤੇ ਕਿਸੇ ਵੀ ਤਰ੍ਹਾਂ ਦਾ ਦਬਾਅ ਨਹੀਂ ਪਾਇਆ ਗਿਆ।