ਆਰ. ਸੀ. ਐਫ. ਵਿਖੇ ਅਣਪਛਾਤਿਆਂ ਵਲੋਂ ਇਕ ਵਿਅਕਤੀ ਦਾ ਦਾਤਰ ਮਾਰ ਕੇ ਕਤਲ
ਹੁਸੈਨਪੁਰ, (ਕਪੂਰਥਲਾ), 2 ਦਸੰਬਰ (ਤਰਲੋਚਨ ਸਿੰਘ ਸੋਢੀ)- ਪੁਲਿਸ ਚੌਂਕੀ ਭੁਲਾਣਾ ਅਧੀਨ ਆਉਂਦੇ ਅਮਰੀਕ ਨਗਰ ਸੈਦੋ ਭੁਲਾਣਾ ਕਪੂਰਥਲਾ ਦੇ ਇਕ ਵਿਅਕਤੀ ਦਾ ਅਣਪਛਾਤੇ ਵਿਅਕਤੀਆਂ ਵਲੋਂ ਦਾਤਰ ਮਾਰ ਕੇ ਕਤਲ ਕਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਚੌਂਕੀ ਭੁਲਣਾ ਦੇ ਇੰਚਾਰਜ ਪੂਰਨ ਚੰਦ ਨੇ ਦੱਸਿਆ ਕਿ ਬੀਤੀ ਰਾਤ 9.00 ਵਜੇ ਦੇ ਕਰੀਬ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸਾਹਮਣੇ ਵਸੇ ਅਮਰੀਕ ਨਗਰ (ਸੈਦੋ ਭੁਲਾਣਾ) ਦੇ ਵਸਨੀਕ ਸੂਰਜ ਚੰਦ ਪੁੱਤਰ ਦੇਵੀ ਚੰਦ ਦਾ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਦਾਤਰ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।