ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਵਾਪਸ ਲਿਆ ਜਾਵੇ ਫ਼ਖ਼ਰ-ਏ-ਕੌਮ ਦਾ ਐਵਾਰਡ- ਗਿਆਨੀ ਰਘਬੀਰ ਸਿੰਘ
ਅੰਮ੍ਰਿਤਸਰ, 2 ਦਸੰਬਰ (ਜਸਵੰਤ ਸਿੰਘ ਜੱਸ/ਹਰਮਿੰਦਰ ਸਿੰਘ)- ਆਪਣੇ ਸੰਬੋਧਨ ਵਿਚ ਬੋਲਦੇ ਹੋਏ ਗਿਆਨੀ ਰਘਬੀਰ ਸਿੰਘ ਨੇ ਬੋਲਦੇ ਹੋਏ ਕਿਹਾ ਕਿ ਲੀਡਰਸ਼ਿਪ ਅਗਵਾਈ ਕਰਨ ਦਾ ਅਧਿਕਾਰ ਗੁਆ ਚੁੱਕੀ ਹੈ। ਉਨ੍ਹਾਂ ਕਿਹਾ ਕਿ ਡੇਰਾ ਸਿਰਸਾ ਸੰਬੰਧੀ ਮੁਆਫ਼ੀ ਨਾਮੇ ਦੇ ਜੋ ਇਸ਼ਤਿਹਾਰ ਲਗਾਏ ਗਏ ਹਨ, ਉਸ ਦੇ ਸਾਰੇ ਪੈਸੇ ਵਾਪਸ ਕੀਤੇ ਜਾਣ ਤੇ ਇਹ ਪੈਸੇ ਸੁਖਬੀਰ, ਭੂੰਦੜ, ਚੀਮਾ, ਲੰਗਾਹ ਤੇ ਗਾਬੜੀਆ ਤੋਂ ਵਸੂਲੇ ਜਾਣਗੇ। ਇਸ ਦੇ ਨਾਲ ਹੀ ਗਿਆਨੀ ਗੁਰਬਚਨ ਸਿੰਘ ਤੋਂ ਸਾਰੀਆਂ ਸਹੂਲਤਾਂ ਵਾਪਸ ਲੈਣ ਦਾ ਵੀ ਹੁਕਮ ਜਾਰੀ ਕੀਤਾ ਗਿਆ ਹੈ। ਗਿਆਨੀ ਰਘਬੀਰ ਸਿੰਘ ਵਰਕਿੰਗ ਕਮੇਟੀ ਨੂੰ ਹੁਕਮ ਦਿੱਤਾ ਹੈ ਕਿ ਜਿਨ੍ਹਾਂ ਵਲੋਂ ਆਪਣੇ ਅਹੁਦਿਆਂ ਤੋਂ ਅਸਤੀਫ਼ੇ ਦਿੱਤੇ ਗਏ ਹਨ, ਉਨ੍ਹਾਂ ਅਸਤੀਫ਼ਿਆਂ ਨੂੰ ਤੁਰੰਤ ਪ੍ਰਵਾਨ ਕੀਤਾ ਜਾਵੇ ਤੇ ਅਗਲੀ ਰਿਪੋਰਟ ਦਿੱਤੀ ਜਾਵੇ। ਸਿੰਘ ਸਹਿਬਾਨ ਨੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਤੋਂ ਫ਼ਖ਼ਰ-ਏ-ਕੌਮ ਦਾ ਐਵਾਰਡ ਵਾਪਸ ਲੈਣ ਦਾ ਵੀ ਹੁਕਮ ਜਾਰੀ ਕੀਤਾ ਹੈ।