ਵਪਾਰੀਆਂ ਨੂੰ ਡਰਾ-ਧਮਕਾ ਕੇ ਫਿਰੌਤੀਆਂ ਹਾਸਿਲ ਕਰਨ ਵਾਲੇ 2 ਨੌਜਵਾਨ ਹਥਿਆਰਾਂ ਸਣੇ ਕਾਬੂ
ਫ਼ਾਜ਼ਿਲਕਾ, 2 ਦਸੰਬਰ (ਪ੍ਰਦੀਪ ਕੁਮਾਰ)-ਕਾਊਂਟਰ ਇੰਟੈਲੀਜੈਂਸ ਅਬੋਹਰ ਅਤੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫ਼ਾਜ਼ਿਲਕਾ ਨੂੰ ਇਕ ਵੱਡੀ ਕਾਮਯਾਬੀ ਹਾਸਿਲ ਹੋਈ ਹੈ। ਦੱਸਿਆ ਜਾ ਰਿਹਾ ਹੈ ਕਿ ਵਪਾਰੀ ਵਰਗ ਨਾਲ ਜੁੜੇ ਨਾਮੀ ਵਿਅਕਤੀਆਂ ਨੂੰ ਫ਼ੋਨ, ਇੰਟਰਨੈੱਟ ਰਾਹੀਂ ਵਟਸਐਪ ਕਾਲ ਜ਼ਰੀਏ ਡਰਾ-ਧਮਕਾ ਕੇ ਫਿਰੌਤੀ ਹਾਸਿਲ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਇਨ੍ਹਾਂ ਪਾਸੋਂ 2 ਪਿਸਟਲ 32 ਬੋਰ ਸਮੇਤ 2 ਮੈਗਜ਼ੀਨ ਅਤੇ 2 ਰੌਂਦ ਜ਼ਿੰਦਾ 32 ਬੋਰ ਅਤੇ 2 ਰੌਂਦ ਜ਼ਿੰਦਾ 30 ਬੋਰ ਬਰਾਮਦ ਕੀਤੇ ਹਨ। ਪੁਲਿਸ ਨੇ ਇਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਫੜੇ ਗਏ ਦੋਸ਼ੀਆਂ ਦੀ ਪਛਾਣ ਰਜਿੰਦਰ ਸਿੰਘ ਉਰਫ ਬਿੱਲਾ ਉਰਫ ਮੋਟਾ ਵਾਸੀ ਜ਼ਿਲ੍ਹਾ ਫਾਜ਼ਿਲਕਾ ਅਤੇ ਪ੍ਰੀਤਪਾਲ ਸਿੰਘ ਉਰਫ ਪ੍ਰੀਤ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ।