ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹਾਂ - ਸ. ਦਲਜੀਤ ਸਿੰਘ ਚੀਮਾ
ਅੰਮ੍ਰਿਤਸਰ (ਪੰਜਾਬ), 2 ਦਸੰਬਰ-ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਆਗੂ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਅਸੀਂ ਪਹਿਲਾਂ ਵੀ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਾਡੇ ਲਈ ਸਰਵਉੱਚ ਹੈ। ਅਸੀਂ ਹਮੇਸ਼ਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਪਾਲਣਾ ਕੀਤੀ ਹੈ ਅਤੇ ਅਸੀਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲਿਆਂ ਦਾ ਸਤਿਕਾਰ ਕਰਦੇ ਹਾਂ।