ਕੁਵੈਤ ਦੇ ਵਿਦੇਸ਼ ਮੰਤਰੀ 3-4 ਦਸੰਬਰ ਨੂੰ ਭਾਰਤ ਦੌਰੇ 'ਤੇ ਆਉਣਗੇ
ਨਵੀਂ ਦਿੱਲੀ, 2 ਦਸੰਬਰ-ਕੁਵੈਤ ਦੇ ਵਿਦੇਸ਼ ਮੰਤਰੀ ਅਬਦੁੱਲਾ ਅਲੀ ਅਲ-ਯਾਹਿਆ 3-4 ਦਸੰਬਰ ਨੂੰ ਅਧਿਕਾਰਤ ਦੌਰੇ 'ਤੇ ਭਾਰਤ ਆਉਣਗੇ। ਆਪਣੀ ਯਾਤਰਾ ਦੌਰਾਨ ਉਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕਰਨਗੇ ਅਤੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨਾਲ ਵੀ ਮੁਲਾਕਾਤ ਕਰਨਗੇ।