ਕੈਬਨਿਟ ਮੰਤਰੀ ਬਲਜੀਤ ਕੌਰ ਦਾ ਵਿਰੋਧ ਕਰ ਰਹੀਆਂ ਆਂਗਣਵਾੜੀ ਵਰਕਰਾਂ ਨੂੰ ਪੁਲਿਸ ਨੇ ਲਿਆ ਹਿਰਾਸਤ ’ਚ
ਫ਼ਰੀਦਕੋਟ, 3 ਦਸੰਬਰ (ਜਸਵੰਤ ਸਿੰਘ ਪੁਰਬਾ)-ਅੱਜ ਵਿਸ਼ਵ ਦਿਵਿਆਂਗ ਦਿਵਸ ਮੌਕੇ ਫ਼ਰੀਦਕੋਟ ਵਿਚ ਹੋਣ ਜਾ ਰਹੇ ਰਾਜ ਪੱਧਰੀ ਸਮਾਗਮ ਵਿਚ ਹਿੱਸਾ ਲੈਣ ਪੁੱਜ ਰਹੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ, ਜਿਨ੍ਹਾਂ ਦਾ ਵਿਰੋਧ ਕਰਨ ਲਈ ਅੱਜ ਆਂਗਣਵਾੜੀ ਵਰਕਰਾਂ ਵਲੋਂ ਪ੍ਰੋਟੈਸਟ ਕੀਤਾ ਜਾਣਾ ਸੀ, ਪਰ ਇਸੇ ਦੌਰਾਨ ਪੁਲਿਸ ਵਲੋਂ ਆਂਗਨਵਾੜੀ ਵਰਕਰਾਂ ਨੂੰ ਜ਼ਬਰਨ ਹਿਰਾਸਤ ਵਿਚ ਲੈ ਕੇ ਮੌਕੇ ਵਾਲੀ ਥਾਂ ਤੋਂ ਪਾਸੇ ਕੀਤਾ ਗਿਆ। ਦੱਸ ਦਈਏ ਕਿ ਪੰਜਾਬ ਆਂਗਣਵਾੜੀ ਵਰਕਰ ਯੂਨੀਅਨ ਦੀ ਪ੍ਰਧਾਨ ਹਰਗੋਬਿੰਦ ਕੌਰ ਨੂੰ ਹਿਰਾਸਤ ਵਿਚ ਲੈਣ ਮੌਕੇ ਕੋਈ ਵੀ ਮਹਿਲਾ ਪੁਲਿਸ ਮੁਲਾਜ਼ਮ ਮੌਜੂਦ ਨਹੀਂ ਸੀ।