ਅਸੀਂ ਅਕਾਲੀ ਸੀ, ਹਾਂ ਅਤੇ ਅਕਾਲੀ ਰਹਾਂਗੇ- ਬੀਬੀ ਜਗੀਰ ਕੌਰ
ਅੰਮ੍ਰਿਤਸਰ, 3 ਦਸੰਬਰ (ਜਸਵੰਤ ਸਿੰਘ ਜੱਸ)- ਬੀਤੇ ਦਿਨ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਧਾਰਮਿਕ ਤਨਖਾਹ ਦੌਰਾਨ ਅੱਜ ਗੁਰੂ ਰਾਮਦਾਸ ਸਰਾਂ ਵਿਖੇ ਬਾਥਰੂਮਾਂ ਦੀ ਸੇਵਾ ਕਰਨ ਪੁੱਜੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਅਤੇ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਅਕਾਲੀ ਸੀ, ਅਕਾਲੀ ਹਾਂ ਅਤੇ ਅਕਾਲੀ ਰਹਾਂਗੇ। ਸਿੰਘ ਸਾਹਿਬਾਨ ਵਲੋਂ ਲਾਈ ਗਈ ਤਨਖਾਹ ਬਾਰੇ ਉਨ੍ਹਾਂ ਕਿਹਾ ਕਿ ਸਿੱਖ ਧਰਮ ਵਿਚ ਸੇਵਾ ਤੇ ਸਿਮਰਨ ਦੀ ਬਹੁਤ ਮਹਾਨਤਾ ਹੈ ਤੇ ਅੱਜ ਸੇਵਾ ਕਰਕੇ ਮਨ ਨੂੰ ਬਹੁਤ ਸਕੂਨ ਮਿਲ ਰਿਹਾ ਹੈ।