JALANDHAR WEATHER

ਨਵੇਂ ਕਾਨੂੰਨ ਬਣਾਉਣ ’ਚ ਲੱਗੀ ਕਈ ਲੋਕਾਂ ਦੀ ਮਿਹਨਤ- ਪ੍ਰਧਾਨ ਮੰਤਰੀ

ਚੰਡੀਗੜ੍ਹ, 3 ਦਸੰਬਰ- ਪੰਜਾਬ ਇੰਜੀਨੀਅਰਿੰਗ ਕਾਲਜ ਵਿਚ ਤਿੰਨ ਨਵੇਂ ਅਪਰਾਧਿਕ ਕਾਨੂੰਨਾਂ ਸੰਬੰਧੀ ਬੋਲਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਦੇਸ਼ ਵਿਕਸਤ ਭਾਰਤ ਦਾ ਸੰਕਲਪ ਲੈ ਕੇ ਅੱਗੇ ਵੱਧ ਰਿਹਾ ਹੈ ਤੇ ਨਵੇਂ ਕਾਨੂੰਨ ਬਣਾਉਣ ’ਚ ਕਈ ਲੋਕਾਂ ਦੀ ਮਿਹਨਤ ਲੱਗੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਨਵੇਂ ਕਾਨੂੰਨਾਂ ਨੂੰ ਬਣਾਉਣ ਵਿਚ ਜੱਜਾਂ ਦੀ ਵੀ ਵੱਡੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਹੁਣ ਦੇਸ਼ ਨੂੰ ਅੰਗਰੇਜ਼ੀ ਕਾਨੂੰਨਾਂ ਤੋਂ ਮੁਕਤੀ ਮਿਲੀ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਗਰੀਬ ਤੇ ਕਮਜ਼ੋਰ ਵਿਅਕਤੀ ਕਾਨੂੰਨ ਦੇ ਨਾਂਅ ਤੋਂ ਡਰਦਾ ਸੀ ਪਰ ਹੁਣ ਅਜਿਹਾ ਨਹੀਂ ਹੈ। ਉਨ੍ਹਾਂ ਕਿਹਾ ਕਿ ਨਵੇਂ ਕਾਨੂੰਨ ਬਣਾਉਣ ਸਮੇਂ ਲੰਬਾ ਵਿਚਾਰ ਵਟਾਂਦਰਾ ਕੀਤਾ ਗਿਆ ਤੇ ਇਹ ਕਾਨੂੰਨ ਅਮਲ ’ਚ ਲਿਆਂਦੇ ਗਏ। ਉਨ੍ਹਾਂ ਅੱਗੇ ਕਿਹਾ ਕਿ ਹੁਣ ਜ਼ੀਰੋ ਐਫ਼.ਆਈ.ਆਰ. ਨੂੰ ਵੀ ਕਾਨੂੰਨੀ ਰੂਪ ਮਿਲਿਆ ਹੈ ਤੇ ਇਸ ਦੀ ਕਾਪੀ ਪੀੜਤ ਨੂੰ ਦੇਣੀ ਹੋਵੇਗੀ। ਹੁਣ ਪੁਲਿਸ ਕਿਸੇ ਨੂੰ ਵੀ ਆਪਣੀ ਮਰਜ਼ੀ ਨਾਲ ਹਿਰਾਸਤ ਵਿਚ ਨਹੀਂ ਰੱਖ ਸਕੇਗੀ ਤੇ ਪੀੜਤ ਦੀ ਸਹਿਮਤੀ ਤੋਂ ਬਗੈਰ ਕੇਸ ਨਹੀਂ ਹਟਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਪੁਰਾਣੇ ਕਾਨੂੰਨਾਂ ਕਾਰਨ ਜੇਲ੍ਹਾਂ ’ਚ ਬੰਦ ਕਈ ਕੈਦੀ ਨਵੇਂ ਕਾਨੂੰਨਾਂ ਤਹਿਤ ਰਿਹਾਅ ਹੋਏ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ