ਪਿੰਡ ਉੱਚੀ ਘਾਟੀ 'ਚ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਨਸ਼ਾ ਤਸਕਰਾਂ ਵਲੋਂ ਹਮਲਾ
ਜਲੰਧਰ, 3 ਦਸੰਬਰ-ਜਲੰਧਰ ਦੇ ਫਿਲੌਰ ਦੇ ਪਿੰਡ ਉੱਚੀ ਘਾਟੀ 'ਚ ਛਾਪੇਮਾਰੀ ਕਰਨ ਗਈ ਪੁਲਿਸ ਪਾਰਟੀ 'ਤੇ ਨਸ਼ਾ ਤਸਕਰ ਵਿਜੇ ਮਸੀਹ ਅਤੇ ਉਸ ਦੇ ਸਾਥੀਆਂ ਨੇ ਹਮਲਾ ਕਰ ਦਿੱਤਾ। ਮੁਲਜ਼ਮ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ ਉਕਤ ਤਸਕਰ ਖ਼ਿਲਾਫ਼ ਥਾਣਾ ਫਿਲੌਰ ਵਿਚ ਇਕ ਹੋਰ ਐਫ.ਆਈ.ਆਰ. ਦਰਜ ਕਰ ਲਈ ਹੈ।