JALANDHAR WEATHER

ਸਰਹੱਦ ’ਤੇ ਸ਼ਾਂਤੀ ਤੋਂ ਬਿਨਾਂ ਭਾਰਤ-ਚੀਨ ਸੰਬੰਧ ਆਮ ਵਾਂਗ ਨਹੀਂ ਰਹਿ ਸਕਦੇ- ਵਿਦੇਸ਼ ਮੰਤਰੀ

ਨਵੀਂ ਦਿੱਲੀ, 3 ਦਸੰਬਰ- ਲੋਕ ਸਭਾ ਵਿਚ ਵਿਦੇਸ਼ ਮੰਤਰੀ ਡਾ. ਜੈਸ਼ੰਕਰ ਨੇ ਭਾਰਤ-ਚੀਨ ਸਰਹੱਦੀ ਵਿਵਾਦ ’ਤੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਐਲ.ਓ.ਸੀ. ’ਤੇ ਸਥਿਤੀ ਆਮ ਹੈ। ਫਿਲਹਾਲ ਸ਼ਾਂਤੀ ਬਹਾਲ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਵਿਦੇਸ਼ ਮੰਤਰੀ ਨੇ ਅੱਗੇ ਕਿਹਾ ਕਿ ਦੋਵੇਂ ਦੇਸ਼ ਸਰਹੱਦ ’ਤੇ ਸਥਿਤੀ ਨੂੰ ਸੁਧਾਰਨ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਕੋਈ ਵੀ ਸਥਿਤੀ ਨਾਲ ਛੇੜਛਾੜ ਨਹੀਂ ਕਰੇਗਾ ਅਤੇ ਸਾਰੇ ਮਸਲੇ ਸਹਿਮਤੀ ਨਾਲ ਹੀ ਹੱਲ ਕੀਤੇ ਜਾਣਗੇ। ਚੀਨ ਨਾਲ ਗੱਲਬਾਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸਰਹੱਦ ’ਤੇ ਸਥਿਤੀ ਆਮ ਵਾਂਗ ਹੋਣ ਤੋਂ ਬਾਅਦ ਹੀ ਚੀਨ ਨਾਲ ਗੱਲਬਾਤ ਕੀਤੀ ਗਈ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਸਰਹੱਦ ’ਤੇ ਬਹਾਲੀ ਦਾ ਸਾਰਾ ਸਿਹਰਾ ਫੌਜ ਨੂੰ ਜਾਂਦਾ ਹੈ। ਉਨ੍ਹਾਂ ਅੱਗੇ ਕਿਹਾ ਕਿ ਕੂਟਨੀਤਕ ਪਹਿਲਕਦਮੀਆਂ ਕਾਰਨ ਸਰਹੱਦ ’ਤੇ ਸਥਿਤੀ ਆਮ ਵਾਂਗ ਹੋ ਗਈ ਹੈ। ਵਿਦੇਸ਼ ਮੰਤਰੀ ਨੇ ਕਿਹਾ ਕਿ ਭਾਰਤ ਅਤੇ ਚੀਨ ਵਿਚਾਲੇ ਇਸ ਗੱਲ ’ਤੇ ਸਹਿਮਤੀ ਬਣੀ ਹੈ ਕਿ ਸਥਿਤੀ ’ਚ ਕੋਈ ਇਕਪਾਸੜ ਬਦਲਾਅ ਨਹੀਂ ਹੋਵੇਗਾ ਅਤੇ ਇਸ ਦੇ ਨਾਲ ਹੀ ਦੋਹਾਂ ਦੇਸ਼ਾਂ ਵਿਚਾਲੇ ਪੁਰਾਣੇ ਸਮਝੌਤਿਆਂ ਦਾ ਪਾਲਣ ਕੀਤਾ ਜਾਵੇਗਾ। ਸਰਹੱਦ ’ਤੇ ਸ਼ਾਂਤੀ ਤੋਂ ਬਿਨਾਂ ਭਾਰਤ-ਚੀਨ ਸੰਬੰਧ ਆਮ ਵਾਂਗ ਨਹੀਂ ਰਹਿ ਸਕਦੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ