JALANDHAR WEATHER

ਅੱਜ ਸਰਦ ਰੁੱਤ ਇਜਲਾਸ ਦਾ ਹੈ 7ਵਾਂ ਦਿਨ

ਨਵੀਂ ਦਿੱਲੀ, 4 ਦਸੰਬਰ- ਅੱਜ ਸੰਸਦ ਦੇ ਸਰਦ ਰੁੱਤ ਇਜਲਾਸ ਦਾ 7ਵਾਂ ਦਿਨ ਹੈ। ਬੈਂਕਿੰਗ ਕਾਨੂੰਨ (ਸੋਧ) ਬਿੱਲ 2024 ਕੱਲ੍ਹ ਲੋਕ ਸਭਾ ਵਿਚ ਪਾਸ ਕੀਤਾ ਗਿਆ ਸੀ। ਹੁਣ ਅੱਜ ਇਸ ਨੂੰ ਰਾਜ ਸਭਾ ਵਿਚ ਭੇਜਿਆ ਜਾਵੇਗਾ। ਇਸ ਬਿੱਲ ਵਿਚ ਬੈਂਕ ਖਾਤਾ ਧਾਰਕਾਂ ਨੂੰ ਆਪਣੇ ਖਾਤਿਆਂ ਵਿਚ ਵੱਧ ਤੋਂ ਵੱਧ ਚਾਰ ਨਾਮਜ਼ਦ ਕਰਨ ਦੀ ਇਜਾਜ਼ਤ ਦਿੱਤੀ ਜਾਵੇਗੀ। ਬੀਤੇ ਕੱਲ੍ਹ ਸਦਨ ਸ਼ੁਰੂ ਹੁੰਦੇ ਹੀ ਵਿਰੋਧੀ ਧਿਰ ਨੇ ਸੰਭਲ ਹਿੰਸਾ ’ਤੇ ਕਾਬੂ ਪਾਉਣ ਅਤੇ ਅਡਾਨੀ ਮੁੱਦੇ ’ਤੇ ਚਰਚਾ ਦੀ ਮੰਗ ਕਰਦੇ ਹੋਏ ਹੰਗਾਮਾ ਕੀਤਾ ਸੀ। ਅੱਜ ਵੀ ਇਨ੍ਹਾਂ ਮੁੱਦਿਆਂ ’ਤੇ ਹੰਗਾਮਾ ਹੋਣ ਦੇ ਆਸਾਰ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ