JALANDHAR WEATHER

ਅੱਜ ਸੰਭਲ ਜਾ ਸਕਦੇ ਹਨ ਰਾਹੁਲ ਗਾਂਧੀ, ਦਿੱਲੀ ਗਾਜੀਪੁਰ ਬਾਰਡਰ ’ਤੇ ਸਖ਼ਤ ਸੁਰੱਖਿਆ

ਨਵੀਂ ਦਿੱਲੀ, 4 ਦਸੰਬਰ- ਲੋਕ ਸਭਾ ’ਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅੱਜ ਸੰਭਲ ਜਾ ਸਕਦੇ ਹਨ। ਉਨ੍ਹਾਂ ਦੇ ਦਿੱਲੀ ਤੋਂ ਬਾਹਰ ਜਾਣ ਤੋਂ ਪਹਿਲਾਂ ਹੀ ਉੱਤਰ ਪ੍ਰਦੇਸ਼ ਪੁਲਿਸ ਨੇ ਦਿੱਲੀ ਯੂ.ਪੀ. ਦੇ ਗਾਜ਼ੀਪੁਰ ਬਾਰਡਰ ’ਤੇ ਸੁਰੱਖਿਆ ਵਧਾ ਦਿੱਤੀ ਹੈ। ਦਿੱਲੀ ਤੋਂ ਬਾਹਰ ਜਾਣ ਵਾਲੇ ਰਸਤੇ ’ਤੇ ਭਾਰੀ ਪੁਲਿਸ ਬਲ ਤਾਇਨਾਤ ਹੈ। ਰੋਡ ’ਤੇ ਇਕ ਥਾਂ ’ਤੇ ਬੈਰੀਕੇਡਿੰਗ ਕੀਤੀ ਗਈ ਹੈ ਅਤੇ ਯੂ.ਪੀ. ਗੇਟ ਦੇ ਹੇਠਾਂ ਵਾਲੇ ਖੇਤਰ ਨੂੰ ਬੈਰੀਕੇਡ ਲਗਾ ਕੇ ਬੰਦ ਕਰ ਦਿੱਤਾ ਗਿਆ ਹੈ। ਫਿਲਹਾਲ ਰਾਹੁਲ ਗਾਂਧੀ ਨਵੀਂ ਦਿੱਲੀ ਵਿਚ ਹਨ। ਪੁਲਿਸ ਪ੍ਰਸ਼ਾਸਨ ਵਲੋਂ ਉਨ੍ਹਾਂ ਨੂੰ ਸੰਭਲ ਜਾਣ ਤੋਂ ਰੋਕਣ ਲਈ ਠੋਸ ਤਿਆਰੀਆਂ ਕੀਤੀਆਂ ਗਈਆਂ ਹਨ। ਦੂਜੇ ਪਾਸੇ, ਉਨ੍ਹਾਂ ਨੂੰ ਰੋਕਣ ਲਈ ਸੰਭਲ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਮੰਗਲਵਾਰ ਨੂੰ ਗੁਆਂਢੀ ਜ਼ਿਲ੍ਹਿਆਂ ਬੁਲੰਦਸ਼ਹਿਰ, ਅਮਰੋਹਾ, ਗਾਜ਼ੀਆਬਾਦ ਅਤੇ ਗੌਤਮ ਬੁੱਧ ਨਗਰ ਦੇ ਅਧਿਕਾਰੀਆਂ ਨੂੰ ਪੱਤਰ ਲਿਖ ਕੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਉਨ੍ਹਾਂ ਦੀ ਸਰਹੱਦ ’ਤੇ ਹੀ ਰੋਕਣ ਦੀ ਬੇਨਤੀ ਕੀਤੀ ਸੀ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ