ਸ੍ਰੀ ਦਰਬਾਰ ਸਾਹਿਬ ਦੇ ਬਾਹਰ ਘੰਟਾ ਘਰ ਪ੍ਰਵੇਸ਼ ਦੁਆਰ ਦੇ ਬਾਹਰ ਚੱਲੀ ਗੋਲੀ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਅੱਜ ਜਦੋਂ ਸੁਖਬੀਰ ਸਿੰਘ ਬਾਦਲ ਅਤੇ ਸੁਖਦੇਵ ਸਿੰਘ ਢੀਂਡਸਾ ਅਕਾਲ ਤਖਤ ਸਾਹਿਬ ਵਲੋਂ ਲੱਗੀ ਤਨਖਾਹ ਤਹਿਤ ਘੰਟਾ ਘਰ ਵਾਲੀ ਡਿਊਟੀ ਦੇ ਬਾਹਰ ਬੈਠ ਕੇ ਸੇਵਾ ਨਿਭਾਅ ਰਹੇ ਸਨ ਤਾਂ ਅਚਾਨਕ ਇਕ ਵਿਅਕਤੀ ਨੇ ਗੋਲੀ ਚਲਾ ਦਿੱਤੀ, ਜਿਸ ਨੂੰ ਮੌਕੇ ’ਤੇ ਕਾਬੂ ਕਰ ਲਿਆ ਗਿਆ। ਇਸ ਵਿਅਕਤੀ ਦਾ ਨਾਂਅ ਨਰਾਇਣ ਸਿੰਘ ਚੌੜਾ ਦੱਸਿਆ ਜਾਂਦਾ ਹੈ, ਜੋ ਗਰਮ ਖਿਆਲੀ ਆਗੂ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਵਿਅਕਤੀ ਨੇ ਸੁਖਬੀਰ ਸਿੰਘ ਬਾਦਲ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਵਲੋਂ ਉਕਤ ਵਿਅਕਤੀ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ। ਸੁਖਬੀਰ ਸਿੰਘ ਬਾਦਲ ਤੇ ਗੋਲੀ ਚਲਾਉਣ ਵਾਲਾ ਭਾਈ ਨਰਾਇਣ ਸਿੰਘ ਚੌੜਾ ਅਕਾਲ ਫੈਡਰੇਸ਼ਨ ਦਾ ਮੁਖੀ ਹੈ ਅਤੇ ਇਸ ਤੋਂ ਇਲਾਵਾ ਇਹ ਦਲ ਖਾਲਸਾ ਤੇ ਪੰਥ ਸੇਵਕ ਆਦਿ ਸਿੱਖ ਜਥੇਬੰਦੀਆਂ ਨਾਲ ਵੀ ਜੁੜਿਆ ਹੋਇਆ ਹੈ।