ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੀ ਆਗੂਆਂ ਵਲੋਂ ਨਿੰਦਾ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਡਾ. ਦਲਜੀਤ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਅਤੇ ਬਲਵਿੰਦਰ ਸਿੰਘ ਭੂੰਦੜ ਸਮੇਤ ਹੋਰ ਆਗੂਆਂ ਨੇ ਸੁਖਬੀਰ ਸਿੰਘ ਬਾਦਲ ਤੇ ਜਾਨਲੇਵਾ ਹਮਲਾ ਕੀਤੇ ਜਾਣ ਦੀ ਕੀਤੀ ਸਖ਼ਤ ਨਿੰਦਾ ਕੀਤੀ ਹੈ। ਇਸ ਦੌਰਾਨ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸਭ ਤੋਂ ਪਹਿਲਾਂ ਮੈਂ ਗੁਰੂ ਨਾਨਕ ਦੇਵ ਜੀ ਦਾ ਸ਼ੁਕਰਾਨਾ ਕਰਦਾ ਹਾਂ। ਜਾਕੋ ਰਾਖੇ ਸਾਈਆਂ, ਮਾਰ ਸਕੇ ਨਾ ਕੋਇ। ਉਨ੍ਹਾਂ ਕਿਹਾ ਕਿ ਇਥੇ ‘ਸੇਵਕ’ ’ਸੇਵਾ’ ਕਰ ਰਹੇ ਸਨ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਗੁਰੂ ਰਾਮ ਦਾਸ ਦਵਾਰ ’ਚ ਚੌਕੀਦਾਰ ਸੇਵਾ ਕਰ ਰਹੇ ਸਨ। ਮੈਂ ਗੁਰੂ ਨਾਨਕ ਦੇਵ ਜੀ ਦਾ ਧੰਨਵਾਦ ਕਰਦਾ ਹਾਂ ਕਿ ਉਨ੍ਹਾਂ ਨੇ ਆਪਣੇ ‘ਸੇਵਕ’ ਨੂੰ ਬਚਾਇਆ, ਇਹ ਬਹੁਤ ਵੱਡੀ ਘਟਨਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਕਿਸ ਦੌਰ ਵਿਚ ਧੱਕਿਆ ਜਾ ਰਿਹਾ ਹੈ? ਮੈਂ ਪੰਜਾਬ ਦੇ ਮੁੱਖ ਮੰਤਰੀ ਨੂੰ ਪੁੱਛਣਾ ਚਾਹੁੰਦਾ ਹਾਂ ਕਿ ਤੁਸੀਂ ਪੰਜਾਬ ਨੂੰ ਕਿੱਥੇ ਲਿਜਾਣਾ ਚਾਹੁੰਦੇ ਹੋ? ਹਮਲਾਵਰ ਮੌਕੇ ’ਤੇ ਹੀ ਫੜਿਆ ਗਿਆ ਸੀ, ਤੁਰੰਤ ਕਾਰਵਾਈ ਨਹੀਂ ਕੀਤੀ ਗਈ, ਘਟਨਾ ਦੀ ਉੱਚ ਪੱਧਰੀ ਨਿਆਂਇਕ ਜਾਂਚ ਹੋਣੀ ਚਾਹੀਦੀ ਹੈ ਤੇ ਅਸੀਂ ਆਪਣੀ ‘ਸੇਵਾ’ ਜਾਰੀ ਰੱਖਾਂਗੇ।