ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਰਾਜਾ ਵੜਿੰਗ ਵਲੋਂ ਨਿੰਦਾ
ਚੰਡੀਗੜ੍ਹ, 4 ਦਸੰਬਰ- ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈਨੂੰ ਲੱਗਦਾ ਹੈ ਕਿ ਇਹ ਬਹੁਤ ਗਲਤ ਹੈ, ਅਜਿਹਾ ਨਹੀਂ ਹੋਣਾ ਚਾਹੀਦਾ ਸੀ। ਮੈਂ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਉਣ ਨੂੰ ਸਰਕਾਰ ਦੀ 100 ਫੀਸਦੀ ਲਾਪਰਵਾਹੀ ਮੰਨਦਾ ਹਾਂ, ਇਹ ਕਾਨੂੰਨ ਵਿਵਸਥਾ ਦੀ ਹਾਲਤ ਨੂੰ ਦਰਸਾਉਂਦਾ ਹੈ। ਗੋਲੀ ਚਲਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਮਿਲਣੀ ਚਾਹੀਦੀ ਹੈ, ਏ.ਸੀ.ਪੀ. ਨੂੰ ਮੁਅੱਤਲ ਕੀਤਾ ਜਾਣਾ ਚਾਹੀਦਾ ਹੈ ਤੇ ਉਸ ਖਿਲਾਫ਼ ਤੁਰੰਤ ਕਾਰਵਾਈ ਹੋਣੀ ਚਾਹੀਦੀ ਹੈ। ਅਜਿਹਾ ਕਿਉਂ ਹੋਇਆ ਤੇ ਇਸ ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਇਆ ਜਾਣਾ ਚਾਹੀਦਾ ਹੈ? ਸਰਕਾਰ ਕਿਸੇ ਦੇ ਮਾਰੇ ਜਾਣ ਦਾ ਇੰਤਜ਼ਾਰ ਕਰ ਰਹੀ ਹੈ । ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਨਾਂ ਵਿਚ ਸੁਖਬੀਰ ਸਿੰਘ ਬਾਦਲ ਖਿਲਾਫ਼ ਨਫ਼ਰਤ ਹੋ ਸਕਦੀ ਹੈ ਪਰ ਇਸ ਦਾ ਇਹ ਮਤਲਬ ਨਹੀਂ ਕਿ ਤੁਸੀਂ ਉਨ੍ਹਾਂ ਨੂੰ ਗੋਲੀ ਮਾਰ ਦਿਓ।