ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਗ੍ਰਿਫਤਾਰ
ਅੰਮ੍ਰਿਤਸਰ, 4 ਦਸੰਬਰ (ਰੇਸ਼ਮ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਤੇ ਅੰਮ੍ਰਿਤਸਰ ’ਚ ਗੋਲੀਆਂ ਚਲਾ ਕੇ ਹਮਲਾ ਕਰਨ ਦੇ ਮਾਮਲੇ ’ਚ ਨਰਾਇਣ ਸਿੰਘ ਚੌੜਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ, ਜੋ ਸਾਬਕਾ ਖਾੜਕੂ ਦੱਸਿਆ ਜਾ ਰਿਹਾ ਹੈ। ਇਹ ਖੁਲਾਸਾ ਪੁਲਿਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਵਲੋਂ ਕੀਤਾ ਗਿਆ ਹੈ।