ਸੁਖਬੀਰ ਸਿੰਘ ਬਾਦਲ ’ਤੇ ਹਮਲਾ ਨਿੰਦਣਯੋਗ- ਮਨੀਸ਼ ਤਿਵਾੜੀ
ਨਵੀਂ ਦਿੱਲੀ, 4 ਦਸੰਬਰ- ਦਰਬਾਰ ਸਾਹਿਬ ਵਿਖੇ ਸੁਖਬੀਰ ਸਿੰਘ ਬਾਦਲ ’ਤੇ ਚੱਲੀ ਗੋਲੀ ਦੀ ਘਟਨਾ ’ਤੇ ਕਾਂਗਰਸ ਦੇ ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਬੇਹੱਦ ਦੁਖਦ ਅਤੇ ਨਿੰਦਣਯੋਗ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੀ ਸਭ ਤੋਂ ਵੱਡੀ ਧਾਰਮਿਕ ਸੰਸਥਾ ਹੈ ਅਤੇ ਸੁਖਬੀਰ ਸਿੰਘ ਬਾਦਲ ਆਪਣੀ ਸਜ਼ਾ ਪੂਰੀ ਕਰ ਰਹੇ ਸਨ ਪਰ ਉਨ੍ਹਾਂ ’ਤੇ ਹਮਲਾ ਕਰਨਾ ਅਤਿ ਨਿੰਦਣਯੋਗ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ ਅਤੇ ਜਿੰਮੇਵਾਰ ਲੋਕਾਂ ਖਿਲਾਫ਼ ਕਾਰਵਾਈ ਹੋਣੀ ਚਾਹੀਦੀ ਹੈ।