JALANDHAR WEATHER

ਸੁਖਬੀਰ ਸਿੰਘ ਬਾਦਲ ’ਤੇ ਹਮਲਾ ਕਰਨ ਵਾਲੇ ਖਿਲਾਫ਼ ਹੋਵੇ ਸਖ਼ਤ ਕਾਰਵਾਈ- ਵਿਜੇ ਸਾਂਪਲਾ

ਜਲੰਧਰ, 4 ਦਸੰਬਰ- ਭਾਜਪਾ ਆਗੂ ਵਿਜੇ ਸਾਂਪਲਾ ਨੇ ਕਿਹਾ ਕਿ ਦਰਬਾਰ ਸਾਹਿਬ ’ਚ ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਘਟਨਾ ਨਿੰਦਣਯੋਗ ਘਟਨਾ ਹੈ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਜ਼ਾ ਦਿੱਤੀ ਹੈ, ਜਿਸ ਦਾ ਖ਼ਮਿਆਜ਼ਾ ਉਹ ਸੇਵਾ ਕਰਦਿਆਂ ਭੁਗਤ ਰਹੇ ਹਨ। ਇਸ ਦੇ ਨਾਲ ਹੀ ਕੁਝ ਲੋਕ ਸਿੱਖ ਮਰਿਆਦਾ ਦੇ ਖਿਲਾਫ਼ ਜਾ ਕੇ ਅਜਿਹੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਹਨ, ਜੋ ਕਿ ਕਾਫ਼ੀ ਨਿੰਦਣਯੋਗ ਹੈ। ਵਿਜੇ ਸਾਂਪਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਦਰਬਾਰ ਸਾਹਿਬ ’ਚ ਸੇਵਾਦਾਰ ਬਣ ਕੇ ਸੇਵਾ ਕਰ ਰਹੇ ਹਨ ਅਤੇ ਉਥੇ ਸੁਖਬੀਰ ਸਿੰਘ ਬਾਦਲ ’ਤੇ ਹਮਲੇ ਦਾ ਮਤਲਬ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਹੈ। ਉਨ੍ਹਾਂ ਕਿਹਾ ਕਿ ਉਹ ਇਸ ਘਟਨਾ ਦੀ ਸਖ਼ਤ ਨਿਖੇਧੀ ਕਰਦੇ ਹਨ ਅਤੇ ਸਰਕਾਰ ’ਤੇ ਵੀ ਸਵਾਲ ਖੜ੍ਹੇ ਕੀਤੇ ਹਨ ਕਿ ਸਰਕਾਰ ਅਤੇ ਪ੍ਰਸ਼ਾਸਨ ਵਲੋਂ ਕੀਤੇ ਪ੍ਰਬੰਧਾਂ ’ਚ ਕਿੱਥੇ ਲਾਪਰਵਾਹੀ ਹੋਈ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ ਅਤੇ ਦੋਸ਼ੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ