ਆਪਣੇ ’ਤੇ ਹੋਏ ਹਮਲੇ ਤੋਂ ਬਾਅਦ ਸੇਵਾ ਕਰਦੇ ਹੋਏ ਸੁਖਬੀਰ ਸਿੰਘ ਬਾਦਲ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਸੁਖਬੀਰ ਸਿੰਘ ਬਾਦਲ ਵਲੋਂ ਗੋਲੀ ਚੱਲਣ ਦੀ ਘਟਨਾ ਵਾਪਰਨ ਤੋਂ ਬਾਅਦ ਵੀ ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਗਈ ਧਾਰਮਿਕ ਸੇਵਾ ਜਾਰੀ ਹੈ। ਗੁਰਬਾਣੀ ਕੀਰਤਨ ਸਰਵਣ ਕਰਨ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਵੱਲੋਂ ਲੰਗਰ ਗੁਰੂ ਰਾਮਦਾਸ ਜੀ ਵਿਖੇ ਸੰਗਤਾਂ ਦੇ ਜੂਠੇ ਬਰਤਨ ਮਾਂਜਣ ਦੀ ਸੇਵਾ ਕੀਤੀ ਜਾ ਰਹੀ ਹੈ। ਇਸ ਮੌਕੇ ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਬੀਬਾ ਹਰਸਿਮਰਤ ਕੌਰ ਬਾਦਲ ਅਤੇ ਹੋਰ ਅਕਾਲੀ ਆਗੂ ਵੀ ਬਰਤਨ ਸਾਫ਼ ਕਰਨ ਦੀ ਸੇਵਾ ਕਰ ਰਹੇ ਹਨ।