ਸੁਖਬੀਰ ਸਿੰਘ ਬਾਦਲ ’ਤੇ ਹਮਲਾ: ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ’ਚ ਨਿੰਦਾ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਦੀ ਡੂੰਘਾਈ ਨਾਲ ਜਾਂਚ ਹੋਣੀ ਚਾਹੀਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਇਹ ਹਮਲਾ ਸੁਖਬੀਰ ਸਿੰਘ ਬਾਦਲ ’ਤੇ ਨਹੀਂ ਸਗੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਲਗਾਈ ਗਈ ਸੇਵਾ ਨਿਭਾਅ ਰਹੇ ਸੇਵਾਦਾਰ ’ਤੇ ਹੈ, ਜੋ ਕਿ ਬਹੁਤ ਹੀ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਇਸ ਲਈ ਅਸੀਂ ਸਰਕਾਰ ਨੂੰ ਵੀ ਸਖ਼ਤ ਤਾੜਨਾ ਕਰਦੇ ਹਾਂ।