ਸੁਖਬੀਰ ਬਾਦਲ ਤੇ ਹਮਲੇ ਦੀ ਘਟਨਾ ਦੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵਲੋਂ ਨਿੰਦਾ
ਤਲਵੰਡੀ ਸਾਬੋ, (ਬਠਿੰਡਾ), 4 ਦਸੰਬਰ (ਰਣਜੀਤ ਸਿੰਘ ਰਾਜੂ)- ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵਲੋਂ ਲਾਈ ਧਾਰਮਿਕ ਸਜ਼ਾ ਅਨੁਸਾਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਵਾਰ ’ਤੇ ਪਹਿਰੇਦਾਰ ਵਜੋਂ ਸੇਵਾ ਨਿਭਾਅ ਰਹੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਅੱਜ ਹੋਈ ਫਾਇਰਿੰਗ ਦੀ ਘਟਨਾ ਦੀ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਨਿੰਦਾ ਕੀਤੀ ਹੈ। ਇਥੇ ਆਪਣੀ ਰਿਹਾਇਸ਼ ’ਤੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਸਿੰਘ ਸਾਹਿਬ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਰਗੇ ਮੁਕੱਦਸ ਸਥਾਨ ’ਤੇ ਹਰ ਵਿਅਕਤੀ ਭੈਅ ਮੁਕਤ ਹੋ ਕੇ ਆਉਂਦਾ ਹੈ ਅਤੇ ਅਜਿਹੇ ਪਾਵਨ ਸਥਾਨ ’ਤੇ ਕਿਸੇ ਉੱਪਰ ਵੀ ਹਮਲੇ ਵਰਗੀ ਘਟਨਾ ਵਾਪਰਨਾ ਨਿੰਦਣਯੋਗ ਅਤੇ ਦੁਖਦਾਈ ਹੈ।