JALANDHAR WEATHER

ਪ੍ਰੇਮ ਸਿੰਘ ਚੰਦੂਮਾਜਰਾ ਜੂਠੇ ਭਾਂਡਿਆਂ ਦੀ ਸੇਵਾ ਕਰਨ ਗੁਰਦੁਆਰਾ ਬਹਾਦਰਗੜ੍ਹ ਸਾਹਿਬ ਪਹੁੰਚੇ

ਪਟਿਆਲਾ, 4 ਦਸੰਬਰ (ਅਮਰਵੀਰ ਸਿੰਘ ਆਹਲੂਵਾਲੀਆ)- ਸ੍ਰੀ ਅਕਾਲ ਤਖਤ ਸਾਹਿਬ ਵਲੋਂ ਲਗਾਈ ਸਜ਼ਾ ਅਨੁਸਾਰ ਪ੍ਰੇਮ ਸਿੰਘ ਚੰਦੂ ਮਾਜਰਾ ਤੇ ਹੋਰ ਅਕਾਲੀ ਆਗੂ ਪਟਿਆਲਾ ਨੇੜੇ ਸਥਿਤ ਗੁਰਦੁਆਰਾ ਪਾਤਸ਼ਾਹੀ ਨੌਵੀਂ ਬਹਾਦਰਗੜ੍ਹ ਵਿਖੇ ਜੂਠੇ ਭਾਂਡੇ ਮਾਂਜਣ ਦੀ ਸੇਵਾ ਕਰਨ ਪਹੁੰਚ ਚੁੱਕੇ ਹਨ। ਇਸ ਮੌਕੇ ਉਹ ਜੂਠੇ ਭਾਂਡੇ ਮਾਂਜਣ ਦੀ ਸੇਵਾ ਕਰ ਰਹੇ ਹਨ। ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਲਗਾਈ ਗਈ ਸਜ਼ਾ ਮੁਤਾਬਕ ਉਹ ਸੇਵਾ ਕਰ ਰਹੇ ਹਨ। ਇਸ ਨਾਲ ਮਨ ਨੂੰ ਸ਼ਾਂਤੀ ਪ੍ਰਾਪਤ ਹੋ ਰਹੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਵੀ ਸਖ਼ਤ ਸਬਦਾਂ ਵਿਚ ਨਿੰਦਾ ਕੀਤੀ। ਇਸ ਮੌਕੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਵੀ ਉਨ੍ਹਾਂ ਨਾਲ ਮੌਜੂਦ ਸਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ