ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਤੁਰੰਤ ਹੋਵੇ ਜਾਂਚ- ਬੀਬੀ ਜਗੀਰ ਕੌਰ
ਬੇਗੋਵਾਲ, (ਕਪੂਰਥਲਾ), 4 ਦਸੰਬਰ- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੇਗੋਵਾਲ ਆਪਣੇ ਗੁਰੂ ਘਰ ਵਿਚ ਬਰਤਨ ਮਾਂਝਣ ਦੀ ਸੇਵਾ ਕੀਤੀ। ਇਸ ਮੌਕੇ ਬੀਬੀ ਜਗੀਰ ਕੌਰ ਨੇ ਸੇਵਾ ਨਿਭਾਅ ਰਹੇ ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਘਟਨਾ ਦੀ ਸਖਤ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਉਕਤ ਦੋਸ਼ੀ ਦੇ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਤੇ ਉਸ ਦੀ ਜਾਂਚ ਹੋਣੀ ਬਹੁਤ ਜ਼ਰੂਰੀ ਹੈ।