ਅੱਜ ਹੋਈ ਘਟਨਾ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਹੈ ਕੋਸ਼ਿਸ਼- ਬਿਕਰਮ ਸਿੰਘ ਮਜੀਠੀਆ
ਅੰਮ੍ਰਿਤਸਰ, 4 ਦਸੰਬਰ (ਜਸਵੰਤ ਸਿੰਘ ਜੱਸ)- ਸਿੰਘ ਸਾਹਿਬਾਨ ਦੇ ਆਦੇਸ਼ ’ਤੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਘੰਟਾ ਘਰ ਡਿਓੜੀ ਵਿਖੇ ਸੇਵਾ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ’ਤੇ ਗੋਲੀ ਚਲਾਏ ਜਾਣ ਦੀ ਸਖ਼ਤ ਨਿੰਦਾ ਕਰਦਿਆਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਹੈ ਕਿ ਗੋਲੀ ਚਲਾਉਣ ਵਾਲੇ ਵਿਅਕਤੀ ਦੇ ਸੰਸਦ ਮੈਂਬਰ ਤੇ ਕਾਂਗਰਸੀ ਆਗੂ ਸੁਖਜਿੰਦਰ ਸਿੰਘ ਰੰਧਾਵਾ ਨਾਲ ਨਜ਼ਦੀਕੀ ਸੰਬੰਧ ਹਨ। ਉਨ੍ਹਾਂ ਕਿਹਾ ਇਹ ਘਟਨਾ ਪੰਜਾਬ ਦਾ ਮਾਹੌਲ ਖਰਾਬ ਕਰਨ ਦੀ ਸਾਜਿਸ਼ ਹੈ।