ਸੁਖਬੀਰ ਸਿੰਘ ’ਤੇ ਹਮਲੇ ਦੀ ਮਲੂਕਾ ਵਲੋਂ ਨਿੰਦਾ
ਭਗਤਾ ਭਾਈਕਾ, (ਬਠਿੰਡਾ), 4 ਦਸੰਬਰ (ਸੁਖਪਾਲ ਸਿੰਘ ਸੋਨੀ)- ਅੱਜ ਸਵੇਰੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਸੇਵਾ ਕਰ ਨਿਭਾਅ ਰਹੇ ਸੁਖਬੀਰ ਸਿੰਘ ਬਾਦਲ ਉਪਰ ਹੋਏ ਹਮਲੇ ਦੀ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ ਗਈ। ਸਾਬਕਾ ਮੰਤਰੀ ਮਲੂਕਾ ਵਲੋਂ ਘਟਨਾ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ ਗਈ ਹੈ।