ਭਾਜਪਾ ਦੇ ਹਲਕਾ ਇੰਚਾਰਜ ਕੁਲਦੀਪ ਸਿੰਘ ਕਾਹਲੋਂ ਵਲੋਂ ਸ. ਸੁਖਬੀਰ ਸਿੰਘ ਬਾਦਲ 'ਤੇ ਹਮਲੇ ਦੀ ਨਿਖੇਧੀ
ਕਲਾਨੌਰ (ਗੁਰਦਾਸਪੁਰ), 4 ਦਸੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਭਾਜਪਾ ਦੇ ਇੰਚਾਰਜ ਸ. ਕੁਲਦੀਪ ਸਿੰਘ ਕਾਹਲੋਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸ. ਸੁਖਬੀਰ ਸਿੰਘ ਬਾਦਲ ’ਤੇ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਹੈ। ਸ. ਕਾਹਲੋਂ ਨੇ ਕਿਹਾ ਕਿ ਸ. ਸੁਖਬੀਰ ਸਿੰਘ ਬਾਦਲ ਸਿੱਖਾਂ ਦੀ ਸਰਵਉੱਚ ਅਦਾਲਤ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮਾਂ ’ਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਸਜ਼ਾ ਦੌਰਾਨ ਬਤੌਰ ਸੇਵਾਦਾਰ ਸੇਵਾ ਪੂਰੀ ਕਰ ਰਹੇ ਸਨ, ’ਤੇ ਇਸ ਤਰ੍ਹਾਂ ਜਾਨਲੇਵਾ ਹਮਲਾ ਕਿਸੇ ਵੱਡੀ ਸਾਜ਼ਿਸ਼ ਦਾ ਸੰਕੇਤ ਹੈ। ਸ. ਕਾਹਲੋਂ ਨੇ ਕਿਹਾ ਕਿ ਹਮਲਾਵਰ ਵਲੋਂ ਸ੍ਰੀ ਦਰਬਾਰ ਸਾਹਿਬ ਸਮੂਹ ’ਚ ਇਸ ਤਰ੍ਹਾਂ ਦੀ ਘਟਨਾ ਨੂੰ ਅੰਜਾਮ ਦੇਣਾ ਵੱਡੇ ਸਵਾਲਾਂ ਨੂੰ ਜਨਮ ਦੇ ਰਿਹਾ ਹੈ ਅਤੇ ਸੂਬੇ ’ਚ ਲਾਅ ਐਂਡ ਆਰਡਰ ਦੀ ਬਹਾਲੀ ਤਹਿਤ ਪੰਜਾਬ ਸਰਕਾਰ ਨੂੰ ਤੁਰੰਤ ਦਖਲ ਲੈ ਕੇ ਮਾਮਲੇ ਦੀ ਤਹਿ ਤੱਕ ਜਾਣ ਲਈ ਯੋਗ ਪੈਰਵੀ ਅਮਲ ’ਚ ਲਿਆਉਣੀ ਚਾਹੀਦੀ ਹੈ।