JALANDHAR WEATHER

ਸ. ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਅਤਿ ਨਿੰਦਣਯੋਗ-ਜੋਧ ਸਿੰਘ ਸਮਰਾ

ਅਜਨਾਲਾ (ਅੰਮ੍ਰਿਤਸਰ), 4 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ)-ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਸੇਵਾ ਨੂੰ ਇਕ ਨਿਮਾਣੇ ਸਿੱਖ ਵਜੋਂ ਕਰ ਰਹੇ ਪਾਰਟੀ ਆਗੂ ਸ. ਸੁਖਬੀਰ ਸਿੰਘ ਬਾਦਲ ਉੱਪਰ ਅੱਜ ਸਵੇਰੇ ਅਪਰਾਧਿਕ ਬਿਰਤੀ ਵਾਲੇ ਇਨਸਾਨ ਨਰਾਇਣ ਸਿੰਘ ਚੌੜਾ ਵਲੋਂ ਜਾਨਲੇਵਾ ਹਮਲਾ ਕਰਨਾ ਅਤਿ ਨਿੰਦਨਯੋਗ ਹੈ। ਇਹ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ ਨੇ ਕਿਹਾ ਕਿ ਰੂਹਾਨੀਅਤ ਦੇ ਕੇਂਦਰ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦਰਵਾਜ਼ੇ ਦੇ ਬਿਲਕੁਲ ਨਜ਼ਦੀਕ ਬੇਖੌਫ ਹੋ ਕੇ ਗੋਲੀ ਚਲਾਉਣ ਵਾਲੇ ਨਰਾਇਣ ਸਿੰਘ ਚੌੜਾ ਖਿਲਾਫ ਸਖਤ ਕਾਨੂੰਨੀ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਜਲਦ ਤੋਂ ਜਲਦ ਇਸ ਸਾਰੇ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾ ਕੇ ਸੱਚ ਸਾਹਮਣੇ ਲਿਆਂਦਾ ਜਾਵੇ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ