JALANDHAR WEATHER

ਸ. ਸੁਖਬੀਰ ਸਿੰਘ ਬਾਦਲ 'ਤੇ ਹੋਇਆ ਹਮਲਾ ਮੰਦਭਾਗਾ-ਜਥੇ. ਇਕਬਾਲ ਸਿੰਘ ਖੇੜਾ

ਕੋਟਫ਼ਤੂਹੀ (ਹੁਸ਼ਿਆਰਪੁਰ), 4 ਦਸੰਬਰ (ਅਵਤਾਰ ਸਿੰਘ ਅਟਵਾਲ)-ਸਿੱਖਾਂ ਦੇ ਸਰਵਉੱਚ ਸ੍ਰੀ ਅਕਾਲ ਤਖਤ ਸਾਹਿਬ ਦੀ ਫਸੀਲ ਤੋਂ ਸਿੰਘ ਸਾਹਿਬਾਨ ਵਲੋਂ ਲਗਾਈ ਗਈ ਸੇਵਾ ਨੂੰ ਇਕ ਨਿਮਾਣੇ ਸਿੱਖ ਵਜੋਂ ਨਿਭਾਅ ਰਹੇ ਸ. ਸੁਖਬੀਰ ਸਿੰਘ ਬਾਦਲ ਉਤੇ ਅੱਜ ਸਵੇਰੇ ਸ੍ਰੀ ਦਰਬਾਰ ਸਾਹਿਬ ਦੇ ਬਾਹਰ ਹੋਇਆ ਅਪਰਾਧਿਕ ਬਿਰਤੀ ਵਾਲੇ ਇਨਸਾਨ ਨਰਾਇਣ ਸਿੰਘ ਚੌੜਾ ਵਲੋਂ ਜਾਨਲੇਵਾ ਹਮਲਾ ਬੇਹੱਦ ਮੰਦਭਾਗਾ ਤੇ ਅਤਿ ਨਿੰਦਣਯੋਗ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਥੇ. ਇਕਬਾਲ ਸਿੰਘ ਖੇੜਾ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਨੇ ਕਿਹਾ ਕਿ ਇਹ ਹਮਲਾ ਕਿਸੇ ਵੱਡੀ ਸਾਜ਼ਿਸ਼ ਦਾ ਸੰਕੇਤ ਹੈ, ਇਸ ਸਾਜ਼ਿਸ਼ ਦਾ ਪਤਾ ਲਗਾਉਣਾ ਚਾਹੀਦਾ ਹੈ ਤਾਂ ਜੋ ਅਸਲੀਅਤ ਲੋਕਾਂ ਦੇ ਸਾਹਮਣੇ ਆ ਸਕੇ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ