ਸੂਬਾ ਸਿੰਘ ਬਾਦਲ ਨੇ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੀਤੀ ਨਿਖੇਧੀ
ਜੈਤੋ, 4 ਦਸੰਬਰ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ) - ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਜੈਤੋ ਦੇ ਇੰਚਾਰਜ ਸੂਬਾ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਸਜ਼ਾ ਨੂੰ ਭੁਗਤਦੇ ਹੋਏ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਉਹ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੇ ਹਨ। ਉਨ੍ਹਾਂ ਇਸ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਮੰਗ ਕੀਤੀ ਹੈ।