ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕੀਤੀ ਨਿੰਦਾ
ਪਠਾਨਕੋਟ, 4 ਦਸੰਬਰ (ਸੰਧੂ )-ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਪ੍ਰਧਾਨ ਸੁਰਿੰਦਰ ਸਿੰਘ ਕੰਵਰ ਮਿੰਟੂ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸ. ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ ਦੀ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਇਸ ਪਾਵਨ ਅਸਥਾਨ 'ਤੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਲੱਗੀ ਧਾਰਮਿਕ ਸੇਵਾ ਨਿਭਾਉਂਦਿਆਂ ਸ. ਸੁਖਬੀਰ ਸਿੰਘ ਬਾਦਲ ਨੂੰ ਨਿਸ਼ਾਨੇ 'ਤੇ ਲੈਣਾ ਬੇਹੱਦ ਦੁਖਦਾਈ ਅਤੇ ਗ਼ੈਰ-ਇਖਲਾਕੀ ਹੈ।