ਸ. ਸੁਖਬੀਰ ਸਿੰਘ ਬਾਦਲ 'ਤੇ ਹਮਲਾ ਨਿੰਦਣਯੋਗ ਘਟਨਾ - ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ
ਨਵੀਂ ਦਿੱਲੀ, 4 ਦਸੰਬਰ-ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ 'ਤੇ ਹੋਏ ਹਮਲੇ 'ਤੇ ਕਾਂਗਰਸ ਦੇ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਇਹ ਨਿੰਦਣਯੋਗ ਹੈ, ਇਹ ਘਟਨਾ ਨਹੀਂ ਵਾਪਰਨੀ ਚਾਹੀਦੀ ਸੀ। ਇਹ ਮੌਜੂਦਾ ਪੰਜਾਬ ਸਰਕਾਰ ਦੀ ਨਾਕਾਮੀ ਹੈ, ਇਨ੍ਹਾਂ ਦੀ ਨਾਕਾਮੀ ਨਜ਼ਰ ਆ ਰਹੀ ਹੈ। ਇਹ ਸਪੱਸ਼ਟ ਹੋ ਗਿਆ ਹੈ ਕਿ ਉਹ ਪ੍ਰਸ਼ਾਸਨ ਨੂੰ ਸਹੀ ਢੰਗ ਨਾਲ ਚਲਾਉਣ ਦੇ ਯੋਗ ਨਹੀਂ ਹਨ ਪਰ ਪੰਜਾਬ ਵਿਚ ਅਕਸਰ ਅਜਿਹੀਆਂ ਘਟਨਾਵਾਂ ਵਾਪਰਦੀਆਂ ਰਹਿੰਦੀਆਂ ਹਨ ਕਿਉਂਕਿ ਇਹ ਸੁਖਬੀਰ ਸਿੰਘ ਬਾਦਲ ਨਾਲ ਵਾਪਰਿਆ ਹੈ।