ਸ. ਸੁਖਬੀਰ ਸਿੰਘ ਬਾਦਲ 'ਤੇ ਜਾਨਲੇਵਾ ਹਮਲਾ ਨਿੰਦਣਯੋਗ - ਦਰਬਾਰਾ ਸਿੰਘ ਗੁਰੂ
ਖਮਾਣੋਂ (ਫਤਿਹਗੜ੍ਹ ਸਾਹਿਬ), 4 ਦਸੰਬਰ (ਮਨਮੋਹਣ ਸਿੰਘ ਕਲੇਰ)-ਦਰਬਾਰਾ ਸਿੰਘ ਗੁਰੂ ਸੀਨੀਅਰ ਅਕਾਲੀ ਆਗੂ ਅਤੇ ਹਲਕਾ ਇੰਚਾਰਜ ਬੱਸੀ ਪਠਾਣਾਂ ਨੇ ਸਰਦਾਰ ਸੁਖਬੀਰ ਸਿੰਘ ਬਾਦਲ ਉਤੇ ਹੋਏ ਜਾਨਲੇਵਾ ਹਮਲੇ ਦੀ ਕਰੜੇ ਸ਼ਬਦਾਂ ਵਿਚ ਨਖੇਧੀ ਕੀਤੀ। ਉਨ੍ਹਾਂ ਕਿਹਾ ਕਿ ਸੁਖਬੀਰ ਸਿੰਘ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਹੁਕਮਾਂ ਦੀ ਪਾਲਣਾ ਕਰਦਿਆਂ ਸ੍ਰੀ ਦਰਬਾਰ ਦੀ ਡਿਊੜੀ ਉਤੇ ਇਕ ਨਿਮਾਣੇ ਸਿੱਖ ਵਜੋਂ ਹੱਥ ਜੋੜ ਕੇ ਨੇਤਰ ਬੰਦ ਕਰਕੇ ਸ਼ਰਧਾ ਭਾਵਨਾ, ਨਿਮਰਤਾ ਅਤੇ ਹਲੀਮੀ ਨਾਲ ਸੇਵਾ ਨਿਭਾਅ ਰਹੇ ਸਨ। ਇਨ੍ਹਾਂ ਹਾਲਾਤਾਂ ਵਿਚ ਸ੍ਰੀ ਦਰਬਾਰ ਸਾਹਿਬ ਉਤੇ ਹੋਈ ਇਹ ਘਟਨਾ ਹੋਰ ਵੀ ਨਿੰਦਣਯੋਗ ਹੈ।