ਮੁਹੱਲਾ ਮਹਿਤਾਬਗੜ੍ਹ ਵਿਖੇ ਪਲਾਟ 'ਚੋਂ ਨੌਜਵਾਨ ਦੀ ਲਾਸ਼ ਬਰਾਮਦ
ਕਪੂਰਥਲਾ, 4 ਦਸੰਬਰ (ਅਮਨਜੋਤ ਸਿੰਘ ਵਾਲੀਆ)-ਮੁਹੱਲਾ ਮਹਿਤਾਬਗੜ੍ਹ ਵਿਖੇ ਇਕ ਪਲਾਟ ਵਿਚੋਂ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਏ.ਐਸ.ਆਈ. ਬਲਦੇਵ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਹਿਤਾਬਗੜ੍ਹ ਵਿਖੇ ਇਕ ਪਲਾਟ ਵਿਚ ਡਿੱਗਾ ਹੋਇਆ ਹੈ, ਜਦੋਂ ਮੌਕੇ 'ਤੇ ਜਾ ਕੇ ਉਨ੍ਹਾਂ ਨੇ ਦੇਖਿਆ ਤਾਂ ਨੌਜਵਾਨ ਦੀ ਮੌਤ ਹੋ ਚੁੱਕੀ ਸੀ ਤੇ ਉਸ ਦੀ ਪਛਾਣ ਗੁਰਮੁੱਖ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸੁੰਦਰ ਨਗਰ ਵਜੋਂ ਹੋਈ ਹੈ। ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਭੈਣ ਸੁਨੀਤਾ ਦੇ ਬਿਆਨਾਂ 'ਤੇ 174 ਦੀ ਕਾਰਵਾਈ ਕਰਕੇ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤੀ ਹੈ।