JALANDHAR WEATHER

ਸੁਖਬੀਰ ਸਿੰਘ ਬਾਦਲ ਉਤੇ ਹੋਏ ਹਮਲੇ ਲ‌ਈ ਕੇਂਦਰ ਅਤੇ ਸੂਬਾ ਸਰਕਾਰ ਦੀ ਅਣਗਹਿਲੀ ਅਤੇ ਨਿਕੰਮੇ ਸੁਰੱਖਿਆ ਪ੍ਰਬੰਧ ਜ਼ਿੰਮੇਵਾਰ -ਸੁਖਜਿੰਦਰ ਸਿੰਘ ਰੰਧਾਵਾ

ਪਠਾਨਕੋਟ , 4 ਦਸੰਬਰ (ਸੰਧੂ )- ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪੰਜ ਸਿੰਘ ਸਾਹਿਬਾਨ ਵਲੋਂ ਸੁਖਬੀਰ ਸਿੰਘ ਬਾਦਲ ਵਲੋਂ ਧਾਰਮਿਕ ਸਜ਼ਾ ਨੂੰ ਨਿਭਾਉਣ ਸਮੇਂ ਨਰਾਇਣ ਸਿੰਘ ਚੌੜਾ ਵਲੋਂ ਕੀਤੇ ਗਏ ਜਾਨਲੇਵਾ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦੇ ਹੋਏ ਕਿਹਾ ਹੈ ਕਿ ਇਹ ਹਮਲਾ ਕੇਂਦਰ ਅਤੇ ਪੰਜਾਬ ਸਰਕਾਰ ਦੀ ਅਣਗਹਿਲੀ ਅਤੇ ਨਿਕੰਮੇ ਸੁਰੱਖਿਆ ਪ੍ਰਬੰਧਾਂ ਦਾ ਨਤੀਜਾ ਹੈ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਇਸ ਹਮਲੇ 'ਚ ਖ਼ੁਫ਼ੀਆ ਤੰਤਰ ਬਿਲਕੁਲ ਫੇਲ੍ਹ ਹੋ ਕੇ ਰਹਿ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ